More
    HomePunjabi Newsਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣਗੇ ਆਪਣਾ ਸਪੱਸ਼ਟੀਕਰਨ

    ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣਗੇ ਆਪਣਾ ਸਪੱਸ਼ਟੀਕਰਨ

    ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ

    ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਪੰਜ ਸਿੰਘ ਸਾਹਿਬਾਨਾਂ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਲੰਬਾ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਕਰ ਚੁੱਕੇ ਹਨ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਤੇ ਪਰੰਪਰਾਵਾਂ ਨੂੰ ਭਲੀ ਭਾਂਤ ਸਮਝਦੇ ਹਨ।

    ਗਿਆਨੀ ਗੁਰਬਚਨ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਰੋਮ ਰੋਮ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਉਹ ਸਿੰਘ ਸਾਹਿਬਾਨ ਦੇ ਆਦੇਸ਼ ਨੂੰ ਮੰਨਦੇ ਹੋਏ ਇਕ ਨਿਮਾਣੇ ਸਿੱਖ ਵਾਂਗ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਗੇ। ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਨੇ 24 ਸਤੰਬਰ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਨੂੰ ਦੇਖਦੇ ਹੋਏ 15 ਅਕਤੂਬਰ 2015 ਨੂੰ ਇਹ ਮਾਫ਼ੀਨਾਮਾ ਵਾਪਸ ਲੈ ਲਿਆ ਗਿਆ ਸੀ।

    RELATED ARTICLES

    Most Popular

    Recent Comments