6 ਨਵੰਬਰ ਦਿਨ ਬੁੱਧਵਾਰ ਨੂੰ ਅੰਮਿ੍ਤਸਰ ’ਚ ਹੋਵੇਗੀ ਮੀਟਿੰਗ
ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਉਂਦੀ 6 ਨਵੰਬਰ ਦਿਨ ਬੁੱਧਵਾਰ ਨੂੰ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਸੱਦ ਲਈ ਹੈ ਅਤੇ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਕੁਝ ਪੱਤਰਕਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਅੰਮਿ੍ਰਤਸਰ ਵਿਚ 6 ਨਵੰਬਰ ਨੂੰ ਸਵੇਰੇ 10 ਵਜੇ ਹੋਣੀ ਹੈ।
ਜ਼ਿਕਰਯੋਗ ਹੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਅਕਾਲੀ ਦਲ ਨਾਲ ਸਬੰਧਤ ਸਾਬਕਾ ਮੰਤਰੀਆਂ ਨੇ ਵੀ ਆਪੋ-ਆਪਣੇ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਹੋਏ ਹਨ। ਇਸ ਮਾਮਲੇ ਸਬੰਧੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਇਹ ਮੀਟਿੰਗ ਸੱਦੀ ਗਈ ਹੈ ਅਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।