ਕਿਸਾਨ ਅੰਦੋਲਨ ਲਈ ਚੰਗੀ ਖ਼ਬਰ, ਭਾਜਪਾ ਆਗੂ ਦਾ ਦਾਅਵਾ ਖੇਤਬਾੜੀ ਕਨੂੰਨ ਵਾਪਸ ਲੈ ਸਕਦੀਂ ਹੈ ਮੋਦੀ ਸਰਕਾਰ

ਖੇਤੀ ਕਨੂੰਨਾਂ ਬਾਰੇ ਸਾਬਕਾ ਵਿਧਾਇਕ ਨੇ ਵੱਡਾ ਦਾਅਵਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਉੱਤਰ ਪ੍ਰਦੇਸ਼ ਵਰਕਿੰਗ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਾਨੂੰਨ ਵਾਪਸ ਲੈ ਸਕਦੀ ਹੈ। ਐਤਵਾਰ ਰਾਤ ਨੂੰ ਬਾਲਿਆ ਜ਼ਿਲ੍ਹੇ ਦੇ ਨਾਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸਿੰਘ ਨੇ ਕਿਹਾ , ‘ ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਵਿਧਾਨ ਸਭਾ ਚੋਣਾਂ ਤੇ ਕਿਸਾਨਾਂ ਵਿੱਚ ਗੁੱਸੇ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਸਕਦੀ ਹੈ।


ਰਾਮ ਇਕਬਾਲ ਸਿੰਘ ਨੇ ਜਾਸੂਸੀ ਲਈ ਇਜ਼ਰਾਈਲ ਦੇ ਜਾਸੂਸੀ ਸੌਫਟਵੇਅਰ ਪੇਗਾਸਸ ਦੀ ਕਥਿਤ ਵਰਤੋਂ ਨੂੰ ਲੈ ਕੇ ਸੰਸਦ ਵਿੱਚ ਅੜਿੱਕੇ ਨੂੰ ਮੰਦਭਾਗਾ ਕਰਾਰ ਦਿੱਤਾ ਤੇ ਕਿਹਾ ਕਿ ਵਿਰੋਧੀ ਧਿਰ ਦੀ ਮੰਗ ਨੂੰ ਲੋਕਤੰਤਰੀ ਦੇਸ਼ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ। ਭਾਜਪਾ ਨੇਤਾ ਨੇ ਕਿਹਾ , ‘ ਜੇ ਵਿਰੋਧੀ ਧਿਰ ਜਾਸੂਸੀ ਮਾਮਲੇ ਦੀ ਜਾਂਚ ਚਾਹੁੰਦੀ ਹੈ , ਤਾਂ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸੰਸਦ ਦਾ ਸੈਸ਼ਨ ਸੁਚਾਰੂ ਢੰਗ ਨਾਲ ਚੱਲਣਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਸਿੰਘ ਨੇ ਕੋਵਿਡ ਦੀ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਤਿਆਰੀਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੂਜੀ ਲਹਿਰ ਤੋਂ ਸਬਕ ਨਹੀਂ ਸਿੱਖਿਆ ਤੇ ਅੱਗੇ ਤੋਂ ਕੇਸਾਂ ਨਾਲ ਨਜਿੱਠਣ ਲਈ ਕੋਈ ਪ੍ਰਭਾਵੀ ਪ੍ਰਬੰਧ ਨਹੀਂ ਕੀਤੇ।


ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਮੋਦੀ ਸਰਕਾਰ ਇਹਨਾਂ ਕਨੂੰਨਾਂ ਨੂੰ ਵਾਪਸ ਲੈਂਦੀ ਹੈ ਜਾ ਫਿਰ ਹਜੇ ਕਿਸਾਨਾਂ ਨੂੰ ਹੋਰ ਸੰਘਰਸ਼ ਕਰਨਾ ਪਵੇਗਾ।

MUST READ