ਦੁਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਜਲਦੀ ਹੀ ਉਡਾਣਾਂ ਸ਼ੁਰੂ ਹੋਣਗੀਆਂ। 16 ਜਨਵਰੀ, 2024 ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇਐਮ ਸਿੰਧੀਆ ਨਾਲ ਮੁਲਾਕਾਤ ਦੌਰਾਨ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੁਆਰਾ ਉਠਾਈ ਗਈ ਮੰਗ ਦੇ ਜਵਾਬ ਵਿੱਚ, ਸਿੰਧੀਆ ਨੇ ਸ਼ੇਰਗਿੱਲ ਨੂੰ ਦੱਸਿਆ ਹੈ ਕਿ ਉਨ੍ਹਾਂ ਦੀ ਬੇਨਤੀ ‘ਤੇ ਵਿਚਾਰ ਕੀਤਾ ਗਿਆ ਹੈ। ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਫਲਾਈਟਾਂ ਜਲਦੀ ਸ਼ੁਰੂ ਹੋਣਗੀਆਂ।
ਆਦਮਪੁਰ ਨੂੰ ਦਿੱਲੀ-ਐਨਸੀਆਰ, ਨਾਂਦੇੜ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਨਾਲ ਜੋੜਨ ਲਈ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਰੂਟ ਅਲਾਟ ਕੀਤੇ ਗਏ ਹਨ। ਇਸ ਸਬੰਧ ਵਿੱਚ ਆਉਣ ਵਾਲੇ ਸਮੇਂ ਵਿੱਚ ਸਬੰਧਤ ਏਅਰਲਾਈਨਜ਼ ਆਪਣਾ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼ੇਰਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸ੍ਰੀ ਜੀ ਅਤੇ ਕਾਸ਼ੀ ਵਿਸ਼ਵਨਾਥ ਮੰਦਰ ਦੇ ਪਵਿੱਤਰ ਸਥਾਨ ਦੇ ਦਰਸ਼ਨਾਂ ਲਈ ਆਦਮਪੁਰ ਤੋਂ ਬਨਾਰਸ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਸੀ। ਨਾਲ ਹੀ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਬੇਨਤੀ ਕੀਤੀ।