ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਉਂਗਲ ਉਠਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਨਸ਼ਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਰਾਜਪਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਐਤਵਾਰ ਨੂੰ ਰਾਜਧਾਨੀ ‘ਚ ਇਕ ਸਮਾਗਮ ‘ਚ ਆਪਣੇ ਸੰਬੋਧਨ ‘ਚ ਉਨ੍ਹਾਂ ਨਸ਼ੇ ਦਾ ਮੁੱਦਾ ਉਠਾਇਆ ਅਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਸਰਕਾਰ ਨੂੰ ਤੁਰੰਤ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਨਸ਼ੇ ਨੂੰ ਲੈਕੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਘੇਰੀ ਆਪ ਸਰਕਾਰ
RELATED ARTICLES