HomePunjabi NewsLiberal Breakingਨਸ਼ੇ ਨੂੰ ਲੈਕੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਘੇਰੀ ਆਪ ਸਰਕਾਰ

ਨਸ਼ੇ ਨੂੰ ਲੈਕੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਘੇਰੀ ਆਪ ਸਰਕਾਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਉਂਗਲ ਉਠਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਨਸ਼ਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਰਾਜਪਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਐਤਵਾਰ ਨੂੰ ਰਾਜਧਾਨੀ ‘ਚ ਇਕ ਸਮਾਗਮ ‘ਚ ਆਪਣੇ ਸੰਬੋਧਨ ‘ਚ ਉਨ੍ਹਾਂ ਨਸ਼ੇ ਦਾ ਮੁੱਦਾ ਉਠਾਇਆ ਅਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਸਰਕਾਰ ਨੂੰ ਤੁਰੰਤ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

RELATED ARTICLES

Most Popular

Recent Comments