ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਲਈ ਸਾਰੇ ਧਰਮਾਂ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਅਤੇ ਇਸ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
ਪੰਜਾਬ ਦੇ ਰਾਜਪਾਲ ਪਹੁੰਚੇ ਲੁਧਿਆਣਾ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਦਿੱਤਾ ਸੱਦਾ
RELATED ARTICLES