HomePunjabi Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ ਇੰਦਰਸੇਨ ਰੈਡੀ ਨਲੂ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਆਪਣੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ।

ਇੰਦਰਸੇਨ ਰੈਡੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਹੀ ਜ਼ਿਆਦਾ ਸਕੂਨ ਮਿਲਿਆ ਅਤੇ ਉਨ੍ਹਾਂ ਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦੀ ਬੜੇ ਸਮੇਂ ਦੀ ਇੱਛਾ ਸੀ, ਜੋ ਗੁਰੂ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਪੂਰੀ ਹੋ ਗਈ ਹੈ। ਇਸ ਮੌਕੇ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਇੰਦਰ ਸੇਨਾ ਰੇਡੀ ਨਲੂ ਜਲਿਆਂਵਾਲਾ ਬਾਗ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

RELATED ARTICLES

Most Popular

Recent Comments