ਡੇਰਾ ਸਿਰਸਾ ਮੁਖੀ ਦੀ ਰਿਹਾਈ ਲਈ ਅਰਦਾਸ ਕਰਨ ਵਾਲੇ ਗ੍ਰੰਥੀ ਨੂੰ ਕੀਤਾ ਗਿਆ ਗ੍ਰਿਫਤਾਰ
ਪੰਜਾਬੀ ਡੈਸਕ:- ਪਿੰਡ ਬੀੜ ਤਾਲਾਬ ਦੇ ਇੱਕ ਗੁਰਦਵਾਰਾ ਸਾਹਿਬ ‘ਚ ਗ੍ਰੰਥੀ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਲਈ ਕੀਤੀ ਅਰਦਾਸ ‘ਤੇ ਹੰਗਾਮਾ ਖੜਾ ਹੋ ਗਿਆ। ਉਕਤ ਗ੍ਰੰਥੀ ਪਿੰਡ ਦੀ ਮਹਿਲਾ ਸਰਪੰਚ ਦਾ ਪਤੀ ਦਸਿਆ ਜਾ ਰਿਹਾ ਹੈ, ਜਿਸਨੂੰ ਪੁਲਿਸ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

ਅਰਦਾਸ ਦੀ ਵਾਇਰਲ ਹੋਈ ਵੀਡੀਓ ਵਿੱਚ ਗ੍ਰੰਥੀ ਗੁਰਮੇਲ ਸਿੰਘ ਨਿਵਾਸੀ ਬੀਡ ਤਲਾਬ ਨੇ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਰਿਹਾਈ ਲਈ ਅਰਦਾਸ ਕੀਤੀ। ਗ੍ਰੰਥੀ ਨੇ ਅਰਦਾਸ ਵਿੱਚ ਕਿਹਾ ਕਿ, ਉਸਨੂੰ ਬੇਅਦਬੀ ਮਾਮਲੇ ਤੋਂ ਬਚਾਇਆ ਗਿਆ ਹੈ। ਅਰਦਾਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਦਲਿਤ ਸੀ.ਐੱਮ ਬਣਾਉਣ ਦੇ ਕਥਿਤ ਫ਼ੈਸਲਾ ਲੈਣ ਲਈ ਧੰਨਵਾਦ ਕੀਤਾ ਗਿਆ।
https://www.facebook.com/LiberalTVPunjabi/videos/790841961795629
ਇਸ ਸਬੰਧੀ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।