More
    HomePunjabi Newsਗੁਰਮੀਤ ਸਿੰਘ ਸੰਧਾਵਾਲੀਆ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਬਣੇ

    ਗੁਰਮੀਤ ਸਿੰਘ ਸੰਧਾਵਾਲੀਆ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਬਣੇ

    ਸੰਧਾਵਾਲੀਆ ਦੇ ਪਿਤਾ ਵੀ ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਹਿ ਚੁੱਕੇ ਹਨ ਜੱਜ

    ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਇਹ ਅਹੁਦਾ ਸੰਭਾਲ ਰਹੇ ਸਨ। ਪ੍ਰੰਤੂ ਉਨ੍ਹਾਂ ਦੀ ਉਤਰਾਖੰਡ ਹਾਈ ਕੋਰਟ ਵਿਚ ਮੁੱਖ ਜੱਜ ਵਜੋਂ ਨਿਯੁਕਤੀ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਜੱਜ ਗੁਰਮੀਤ ਸਿੰਘ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ।

    ਸੰਧਾਵਾਲੀਆ ਇਕ ਕਾਨੂੰਨੀ ਪਰਿਵਾਰ ਤੋਂ ਹਨ ਅਤੇ ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ-ਹਰਿਆਣਾ ਹਾਈ ਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਰਹਿ ਚੁੱਕੇ ਹਨ। ਗੁਰਮੀਤ ਸਿੰਘ ਸੰਧਾਵਾਲੀਆ ਨੇ 1986 ’ਚ ਡੀਏਵੀ ਕਾਲਜ ਚੰਡੀਗੜ੍ਹ ਤੋਂ ਬੀਏ ਆਨਰ ਕੀਤਾ ਅਤੇ 1989 ’ਚ ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ-ਹਰਿਆਣਾ ਦੀ ਬਾਰ ਕੌਂਸਲ ’ਚ ਇਕ ਵਕੀਲ ਵਜੋਂ ਵੀ ਕੰਮ ਕੀਤਾ।

    RELATED ARTICLES

    Most Popular

    Recent Comments