Tuesday, July 16, 2024
HomePunjabi Newsਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦਾ...

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਨੇ ਢਾਈ ਸਾਲ ਬਾਅਦ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਐਮਐਸਪੀ ਦੀ ਗਰੰਟੀ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਲਾਹੀ ਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ।

ਉਨ੍ਹਾਂ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਸਬ-ਕਮੇਟੀ ਬਣਾਉਣ ਲਈ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ, ਜਿਸ ਕਰਕੇ ਕਿਸਾਨ ਮੁੜ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣ ਦਾ ਹਰ ਕਿਸੇ ਨੂੰ ਅਧਿਕਾਰ ਹੈ ਪ੍ਰੰਤੂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਅਜਿਹਾ ਵਤੀਰਾ ਕਰ ਰਹੀ ਹੈ, ਜਿਵੇਂ ਉਹ ਪਾਕਿਸਤਾਨ ਦੀ ਸਰਹੱਦ ’ਤੇ ਅੱਤਵਾਦੀਆਂ ਨਾਲ ਲੜ ਰਹੀ ਹੋਵੇ।

RELATED ARTICLES

Most Popular

Recent Comments