HomePunjabi Newsਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਦੇ...

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਦੇ ਬਜਟ ਇਜਲਾਸ ’ਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਆਉਣ ’ਤੇ ਸਵਾਗਤ ਕੀਤਾ ਗਿਆ।

ਸੰਧਵਾਂ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ ਹਨ।

RELATED ARTICLES

Most Popular

Recent Comments