Wednesday, July 3, 2024
HomePunjabi Newsਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਵਿਆਜ਼ ਕੀਤਾ ਮੁਆਫ

ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਵਿਆਜ਼ ਕੀਤਾ ਮੁਆਫ

ਮੈਂ ਵੀ ਕਿਸਾਨ ਦਾ ਪੁੱਤਰ ਹਾਂ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ : ਸੀਐਮ ਖੱਟਰ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਵਿੱਤ ਮੰਤਰੀ ਦੂਜੀ ਟਰਮ ਦਾ ਆਖਰੀ ਬਜਟ ਪੇਸ਼ ਕਰ ਦਿੱਤਾ ਹੈ। ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਲਗਾਤਾਰ 5ਵੀਂ ਵਾਰ ਬਜਟ ਪੇਸ਼ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਸੀਐਮ ਨੇ ਹਰਿਆਣਾ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਕਿ ਇਸ ਸਾਲ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।

ਇਸਦੇ ਨਾਲ ਹੀ ਕਿਸਾਨਾਂ ਦੇ ਦਿੱਲੀ ਕੂਚ ਦੇ ਵਿਚਾਲੇ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ 5 ਲੱਖ 47 ਹਜ਼ਾਰ ਕਿਸਾਨਾਂ ਦੇ ਕਰਜ਼ੇ ਦਾ ਵਿਆਜ਼ ਮੁਆਫ ਕਰ ਦਿੱਤਾ ਹੈ। ਇਸ ਐਲਾਨ ਦੇ ਦੌਰਾਨ ਸੀਐਮ ਖੱਟਰ ਨੇ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤਰ ਹਾਂ ਅਤੇ ਕਿਸਾਨਾਂ ਦਾ ਦਰਦ ਸਮਝਦਾ ਹਾਂ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਹੋਏ ਹਰ ਇਕ ਫੌਜੀ ਜਵਾਨ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਵਧਾ ਕੇ ਹੁਣ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।  

RELATED ARTICLES

Most Popular

Recent Comments