More
    HomePunjabi Newsਹਰਿਆਣਾ ਦੇ Ex CM ਚੌਧਰੀ ਬੰਸੀ ਲਾਲ ਦੀ ਨੂੰਹ ਕਿਰਨ ਚੌਧਰੀ BJP...

    ਹਰਿਆਣਾ ਦੇ Ex CM ਚੌਧਰੀ ਬੰਸੀ ਲਾਲ ਦੀ ਨੂੰਹ ਕਿਰਨ ਚੌਧਰੀ BJP ’ਚ ਸ਼ਾਮਲ

    ਵਿਧਾਨ ਸਭਾ ਹਲਕਾ ਤੋਸ਼ਾਮ ਤੋਂ ਕਾਂਗਰਸੀ ਵਿਧਾਇਕਾ ਹੈ ਕਿਰਨ ਚੌਧਰੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚੌਧਰੀ ਬੰਸੀ ਲਾਲ ਦੀ ਨੂੰਹ ਅਤੇ ਵਿਧਾਇਕਾ ਕਿਰਨ ਚੌਧਰੀ ਤੇ ਕਿਰਨ ਚੌਧਰੀ ਦੀ ਧੀ ਸਾਬਕਾ ਸੰਸਦ ਮੈਂਬਰ ਸ਼ਰੂਤੀ ਚੌਧਰੀ ਆਪਣੇ ਸਮਰਥਕਾਂ ਸਮੇਤ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈਆਂ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਹੈ।

    ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮੰਗਲਵਾਰ ਨੂੰ ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਆਰੋਪ ਲਗਾਇਆ ਸੀ ਕਿ ਕਾਂਗਰਸ ਪਾਰਟੀ ਦੀ ਸੂਬਾ ਇਕਾਈ ਨੂੰ ਪ੍ਰਾਈਵੇਟ ਜਾਇਦਾਦ ਵਾਂਗ ਚਲਾਇਆ ਜਾ ਰਿਹਾ ਹੈ। ਕਿਰਨ ਚੌਧਰੀ ਭਿਵਾਨੀ ਜ਼ਿਲ੍ਹੇ ਦੇ ਤੋਸ਼ਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਹੈ।   

    RELATED ARTICLES

    Most Popular

    Recent Comments