CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਦੌਰੇ ‘ਤੇ, ਕਰ ਸਕਦੇ ਹਨ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ‘ਤੇ ਹਨ। ਦਰਅਸਲ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਲਗਾਏ ਗਏ ਕਿਸਾਨ ਮੇਲੇ ਦਾ ਆਖਰੀ ਦਿਨ ਹੈ, ਜਿਸ ਵਿੱਚ ਸੀ.ਐਮ. ਮਾਨ ਅਤੇ ਕੇਜਰੀਵਾਲ ਸਵੇਰੇ ਹਾਜ਼ਰ ਹੋਣਗੇ। ਕਿਆਸ ਲਗਾਏ ਜਾ ਰਹੇ ਹਨ ਕਿ ਉਹ ਅੱਜ ਕਿਸਾਨ ਮੇਲੇ ਵਿੱਚ ਕੋਈ ਵੱਡਾ ਐਲਾਨ ਕਰ ਸਕਦੇ ਹਨ।