More
    HomePunjabi Newsਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਦਿੱਤੀ...

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਦਿੱਤੀ ਸਲਾਹ

    ਕਿਹਾ : ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਆਇਆ ਜਾਵੇ ਪੇਸ਼

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਸਲਾਹ ਦਿੰਦਿਆਂ ਕਿਹਾ ਕਿ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

    ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ ਕਰਨ ਅਤੇ ਅੱਖਾਂ ਦੀ ਜਾਂਚ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਇਹ ਵਿਦਿਆਰਥਣਾਂ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਰਿਸ਼ਤੇਦਾਰਾਂ ਦੀ ਸਹਾਇਤਾ ਕਰ ਸਕਣ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਹ ਹਦਾਇਤਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਹੋਈ ਇਕ ਮੀਟਿੰਗ ਦੌਰਾਨ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ’ਚ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਕਿ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।

    RELATED ARTICLES

    Most Popular

    Recent Comments