ਪੰਜਾਬ-ਹਰਿਆਣਾ ਸਰਹੱਦ ‘ਤੇ 21 ਫਰਵਰੀ ਨੂੰ ਧਰਨੇ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਬਣੀ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਦਾਖ਼ਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਸ ਕਮੇਟੀ ਦੀ ਅਗਵਾਈ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ।
ਸ਼ੁਭਕਰਨ ਦੀ ਮੌਤ ‘ਤੇ ਹਾਈਕੋਰਟ ‘ਚ ਸੁਣਵਾਈ, ਪੈਨਲ ਨੇ ਕਿਹਾ 6 ਹਫ਼ਤਿਆਂ ‘ਚ ਦਾਇਰ ਕਰੇਗਾ ਅੰਤਰਿਮ ਰਿਪੋਰਟ
RELATED ARTICLES