ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਦੋ ਕਤਲਾਂ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਦਾਇਰ ਅਰਜ਼ੀ ‘ਤੇ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਬਿਨਾਂ ਇਜਾਜ਼ਤ ਪੈਰੋਲ ਹੋਰ ਨਾ ਦਿੱਤੀ ਜਾਵੇ।
ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ
RELATED ARTICLES