ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਪਿਆ ਭਾਰੀ ਤੋਂ ਦਰਿਮਿਆਨਾ ਮੀਂਹ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿੱਚ ਦੂਜੇ ਦਿਨ ਵੀ ਭਾਰੀ ਮੀਂਹ ਪਿਆ। ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਸਭ ਤੋਂ ਵੱਧ ਬਾਰਸ਼ ਗੁਰਦਾਸਪੁਰ ਵਿੱਚ 49.7 ਮਿਲੀਮੀਟਰ, ਐਸਬੀਐਸ ਨਗਰ ਵਿੱਚ 17.3 ਮਿਲੀਮੀਟਰ, ਲੁਧਿਆਣਾ ਵਿੱਚ 35.8 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿੱਚ 2.5 ਮਿਲੀਮੀਟਰ ਦਰਜ ਕੀਤੀ ਗਈ।

MUST READ