Sunday, July 7, 2024
HomePunjabi Newsਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਮਿਲੀ ਜ਼ਮਾਨਤ

ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਮਿਲੀ ਜ਼ਮਾਨਤ

ਝਾਰਖੰਡ ਦੇ ਸਾਬਕਾ ਸੀਐਮ ਸੋਰੇਨ ਨੂੰ 31 ਜਨਵਰੀ ਨੂੰ ਕੀਤਾ ਗਿਆ ਸੀ ਗਿ੍ਫਤਾਰ

ਰਾਂਚੀ/ਬਿਊਰੋ ਨਿਊਜ਼ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਸ਼ੁੱਕਰਵਾਰ ਨੂੰ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਹਾਈਕੋਰਟ ਕੋਲੋਂ ਜ਼ਮਾਨਤ ਮਿਲ ਗਈ ਹੈ। ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ 31 ਜਨਵਰੀ ਨੂੰ ਈਡੀ ਨੇ ਗਿ੍ਫਤਾਰ ਕੀਤਾ ਸੀ। ਮਾਮਲੇ ਦੀ ਜਾਂਚ ਦੇ ਤਹਿਤ ਈਡੀ ਨੇ ਸੋਰੇਨ ਸਣੇ 25 ਤੋਂ ਵੱਧ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਸੀ।

ਦੱਸਣਯੋਗ ਹੈ ਕਿ ਹੇਮੰਤ ਸੋਰੇਨ ਨੇ ਗਿ੍ਫਤਾਰੀ ਦੇ ਸਮੇਂ ਆਪਣੇ ਖਿਲਾਫ ਲੱਗੇ ਜ਼ਮੀਨ ਹੜੱਪਣ ਦੇ ਆਰੋਪਾਂ ਦਾ ਜ਼ੋਰਦਾਰ ਖੰਡਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਬਣਾਇਆ ਹੈ।

ਉਧਰ ਦੂਜੇ ਪਾਸੇ ਸੁਣਵਾਈ ਦੌਰਾਨ ਈਡੀ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਸੀ ਕਿ ਹੇਮੰਤ ਸੋਰੇਨ ਨੇ ਬਡਵਾਇਨ ਇਲਾਕੇ ਵਿਚ 8 ਏਕੜ ਤੋਂ ਵੱਧ ਜ਼ਮੀਨ ਉਤੇ ਅਣਅਧਿਕਾਰਤ ਤੌਰ ’ਤੇ ਕਬਜ਼ਾ ਕੀਤਾ ਹੋਇਆ ਹੈ। ਇਸ ਮਾਮਲੇ ਵਿਚ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ’ਤੇ 13 ਜੂਨ ਨੂੰ ਸੁਣਵਾਈ ਪੂਰੀ ਹੋ ਗਈ ਸੀ ਅਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।  

RELATED ARTICLES

Most Popular

Recent Comments