More
    HomePunjabi Newsਕਰਨਲ ਬਾਠ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ...

    ਕਰਨਲ ਬਾਠ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਦੋ ਦਿਨ ਦਾ ਦਿੱਤਾ ਸਮਾਂ

    ਆਰਮੀ ਅਤੇ ਪੰਜਾਬ ਪੁਲਿਸ ਦੀ ਚੰਡੀਗੜ੍ਹ ’ਚ ਹੋਈ ਸਾਂਝੀ ਪ੍ਰੈਸ ਕਾਨਫਰੰਸ

    ਚੰਡੀਗੜ੍ਹ/ਬਿਊਰੋ ਨਿਊਜ਼  : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ’ਚ ਹੋਈ ਦੇਰੀ ਕਾਰਨ ਪੰਜਾਬ ਸਰਕਾਰ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਮਾਨਯੋਗ ਜਸਟਿਸ ਸੰਦੀਪ ਮੌਦਗਿੱਲ ਦੀ ਬੈਂਚ ਨੇ ਇਸ ਮਾਮਲੇ ਵਿਚ ਸੀਬੀਆਈ ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਇਕ ਪੁਲਿਸ ਅਧਿਕਾਰੀ ਵਲੋਂ ਦਾਇਰ ਸ਼ਿਕਾਇਤ ’ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਸ ਵਿਚ ਉਸ ਨੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਸੀ।

    ਧਿਆਨ ਰਹੇ ਕਿ ਪਿਛਲੇ ਦਿਨੀਂ ਪਟਿਆਲਾ ਵਿਚ ਪੰਜਾਬ ਪੁਲਿਸ ਵਲੋਂ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀ ਮਾਰਕੁੱਟ ਕੀਤੀ ਗਈ ਸੀ। ਇਸ ਮਾਮਲੇ ਵਿਚ ਅੱਜ ਚੰਡੀਗੜ੍ਹ ਵਿਚ ਆਰਮੀ ਤੇ ਪੰਜਾਬ ਪੁਲਿਸ ਦੀ ਸਾਂਝੀ ਪ੍ਰੈਸ ਕਾਨਫਰੰਸ ਵੀ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਰਨਲ ਬਾਠ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ ਮਿਲੇਗਾ।  

    RELATED ARTICLES

    Most Popular

    Recent Comments