ਹਾਈ ਕੋਰਟ ਤੋੰ ਸੁਮੇਧ ਸੈਣੀ ਨੂੰ ਵੱਡੀ ਰਾਹਤ, ਵਿਧਾਨ ਸਭਾ ਚੋਣਾਂ ਤਕ ਗ੍ਰਿਫਤਾਰੀ ਤੇ ਲਾਈ ਰੋਕ

ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ‘ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਉਸ ਖਿਲਾਫ ਜਿੰਨੇ ਵੀ ਮਾਮਲੇ ਦਰਜ ਹਨ, ਉਨ੍ਹਾਂ ‘ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ। ਹਾਈਕੋਰਟ ਨੇ ਆਪਣੇ 46 ਪੰਨਿਆਂ ਦੇ ਆਦੇਸ਼ ਵਿਚ ਕਿਹਾ ਹੈ ਕਿ 2022 ਦੀਆਂ ਚੋਣਾਂ ਵਿਚ ਸੈਣੀ ਵਿਰੁੱਧ ਸਾਰੀਆਂ ਐਫ.ਆਈ.ਆਰ. ‘ਤੇ ਰੋਕ ਹੋਵੇਗੀ ਤੇ ਉਸ ਨੂੰ ਕਿਸੇ ਵੀ ਕੇਸ ਵਿਚ ਪੇਸ਼ ਹੋਣ ਤੋਂ ਛੋਟ ਹੋਵੇਗੀ।

ਇਸ ਦੇ ਨਾਲ ਹੀ ਸੈਣੀ ਨੂੰ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ, ਇਸ ਦੇ ਲਈ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਬਲੇਂਕੇਟ ਬੇਲ ‘ਤੇ ਫੈਸਲਾ ਦਿੰਦੇ ਹੋਏ ਹੁਕਮ ਦਿੱਤਾ ਹੈ। ਇਸ ਤਰ੍ਹਾਂ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਦੱਸ ਦਈਏ ਕਿ ਸੈਣੀ ਆਪਣੀ ਪਟੀਸ਼ਨ ‘ਚ ਕਹਿ ਚੁੱਕੇ ਹਨ ਕਿ ਇਹ ਸਾਰੇ ਮਾਮਲੇ ਉਸ ਵਿਰੁੱਧ ਪੰਜਾਬ ਸਰਕਾਰ ਦੀ ਸਿਆਸੀ ਰੰਜਿਸ਼ ਤਹਿਤ ਚੱਲ ਰਹੇ ਹਨ। ਅਜਿਹੀ ਸਥਿਤੀ ਵਿਚ ਜੇ ਸਰਕਾਰ ਕਿਸੇ ਵੀ ਮਾਮਲੇ ਵਿਚ ਉਸ ਦੇ ਵਿਰੁੱਧ ਕੁਝ ਕਰਦੀ ਹੈ, ਤਾਂ ਉਸ ਤੋਂ 7 ਦਿਨ ਪਹਿਲਾਂ ਉਸ ਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ।

ਹਾਈ ਕੋਰਟ ਨੇ ਪਹਿਲਾਂ ਹੀ ਆਦੇਸ਼ ਦਿੱਤਾ ਸੀ ਕਿ ਸੈਣੀ ਦੇ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

MUST READ