More
    HomePunjabi Newsਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ...

    ਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

    ਕਿਹਾ : ਸਰਕਾਰ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣ ’ਚ ਰਹੀ ਨਕਾਮ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ’ਚ ਵਧਦੇ ਨਸ਼ਿਆਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਨਸ਼ੇ ਦੀ ਆਦਤ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨ ਚੋਰੀਆਂ ਅਤੇ ਹੋਰ ਵਾਰਦਾਤਾਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਸਮੱਸਿਆ ਨਾਲ ਨਿਪਟਣ ’ਚ ਫੇਲ ਸਾਬਤ ਹੋਈ ਹੈ।

    ਪੰਜਾਬ-ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਗਿੱਲ 290 ਗ੍ਰਾਮ ਹੈਰੋਇਨ ਦੀ ਬਰਾਮਦੀ ਦੇ ਮਾਮਲੇ ’ਚ ਆਰੋਪੀ ਦੀ ਜ਼ਮਾਨਤ ’ਤੇ ਸੁਣਵਾਈ ਕਰ ਰਹੀ ਹੀ ਸੀ ਅਤੇ ਇਸ ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਕੋਰਟ ਵੱਲੋਂ ਇਹ ਟਿੱਪਣੀ ਕੀਤੀ ਗਈ। ਕੋਰਟ ਨੇ ਅੱਗੇ ਕਿਹਾ ਕਿ ਵਧ ਰਹੀ ਨਸ਼ੇ ਦੀ ਆਦਤ ਦੇਸ਼ ਦੇ ਭਵਿੱਖ ਨੂੰ ਗੰਭੀਰ ਰੂਪ ’ਚ ਨੁਕਸਾਨ ਪਹੁੰਚਾ ਰਹੀ ਹੈ ਅਤੇ ਨੌਜਵਾਨਾਂ ਘੁਣ ਵਾਂਗ ਖਾ ਰਹੀ ਹੈ। ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕੋਰਟ ਨੇ ਕਿਹਾ ਕਿ ਨੌਜਵਾਨਾਂ ਨੂੰ ਅਪਰਾਧ ਵੱਲ ਵਧਣ ਤੋਂ ਰੋਕਣ ਦੇ ਮਾਮਲੇ ’ਚ ਪੰਜਾਬ ਸਰਕਾਰ ਫੇਲ੍ਹ ਸਾਬਦ ਹੋਈ ਹੈ। ਕੋਰਟ ਨੇ ਕਿਹਾ ਕਿ ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੋ ਚੁੱਕੀ ਹੈ।

    RELATED ARTICLES

    Most Popular

    Recent Comments