ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ਭਰ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਵਧਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ। ਗਰਮੀ ਕਾਰਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਵਧਦੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਗਰਮੀਆਂ ਦੇ ਕਰਕੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ
RELATED ARTICLES