ਮਾਨ ਸਰਕਾਰ ਨੇ ਫਾਜ਼ਿਲਕਾ-ਫ਼ਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ 2 ਟੋਲ ਪਲਾਜ਼ੇ ਕੀਤੇ ਬੰਦ

ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਫਾਜ਼ਿਲਕਾ-ਫ਼ਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ 2 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਟੋਲ ਪਲਾਜ਼ਾ ‘ਤੇ ਦੇਸ਼ ਭਰ ਦੇ ਲੋਕ ਆਉਂਦੇ-ਜਾਂਦੇ ਹਨ ਅਤੇ ਕਾਰੋਬਾਰ ਕਰਦੇ ਹਨ। ਜਿਸ ਕਾਰਨ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੋਤ ਖੇੜਾ ਨੇ ਦੱਸਿਆ ਕਿ ਪੰਜਾਬ ਵਿੱਚ ਬਣੇ ਟੋਲ ਪਲਾਜ਼ੇ ਉਨ੍ਹਾਂ ਦੀ ਸਰਕਾਰ ਵੱਲੋਂ ਲਗਾਤਾਰ ਬੰਦ ਕੀਤੇ ਜਾ ਰਹੇ ਹਨ।

MUST READ