More
    HomePunjabi Newsਐਚ ਐਸ ਹੰਸ ਪਾਲ ਦਾ ਹੋਇਆ ਦੇਹਾਂਤ

    ਐਚ ਐਸ ਹੰਸ ਪਾਲ ਦਾ ਹੋਇਆ ਦੇਹਾਂਤ

    86 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ

    ਚੰਡੀਗੜ੍ਹ/ਬਿਊਰੋ ਨਿਊਜ਼ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ, ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਅੱਜ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ ਸੀ। ਉਹ ਭਾਰਤ ਦੀ ਸਰਗਰਮ ਸਿਆਸਤ ਵਿਚ ਸਨ ਅਤੇ ਉਨ੍ਹਾਂ ਕਾਂਗਰਸ ਪਾਰਟੀ ਵਿਚ ਰਹਿੰਦੇ ਹੋਏ ਰਾਜ ਸਭਾ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਵਿੱਚ ਪੰਜਾਬ ਦੀ ਨੁਮਾਇੰਦਗੀ ਵੀ ਕੀਤੀ।

    ਇਸ ਤੋਂ ਇਲਾਵਾ ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ। ਐਚ ਐਸ ਹੰਸਪਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ ਅਤੇ ਉਹ 2022 ਵਿੱਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

    RELATED ARTICLES

    Most Popular

    Recent Comments