ਆਈਪੀਐਲ 2024 ਦੇ 41ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (SRH) ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਬੈਂਗਲੁਰੂ ‘ਚ ਖੇਡੇ ਗਏ ਆਖਰੀ ਮੈਚ ‘ਚ ਘਰੇਲੂ ਟੀਮ ਨੂੰ 25 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
IPL 2024 ‘ਚ ਅੱਜ ਹੈਦਰਾਬਾਦ ਬਨਾਮ ਬੈਂਗਲੁਰੂ, ਦੋਵਾਂ ਦੀਆਂ ਨਜ਼ਰਾਂ ਜਿੱਤ ‘ਤੇ ਹੋਣਗੀਆਂ
RELATED ARTICLES