Friday, July 5, 2024
HomePunjabi Newsਸੇਵਾਦਾਰ ਬਣ ਕੇ ਜਲੰਧਰ ਜਾਵਾਂਗਾ : ਚੰਨੀ

ਸੇਵਾਦਾਰ ਬਣ ਕੇ ਜਲੰਧਰ ਜਾਵਾਂਗਾ : ਚੰਨੀ

ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਬਣਾਇਆ ਹੈ ਉਮੀਦਵਾਰ

ਅੰਮਿ੍ਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਮੈਨੂੰ ਜਲੰਧਰ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਮੈਂ ਸੇਵਾਦਾਰ ਬਣ ਕੇ ਹੀ ਜਲੰਧਰ ਜਾਵਾਂਗਾ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਹੈ। ਇਸਦੇ ਚੱਲਦਿਆਂ ਸਭ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਅੱਜ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਚੰਨੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ।

ਧਿਆਨ ਰਹੇ ਕਿ ਕਾਂਗਰਸ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ’ਤੇ ਭਰੋਸਾ ਜਤਾਉਣ ਨਾਲ ਹੀ ਜਲੰਧਰ ਤੋਂ ਚੋਣ ਮੁਕਾਬਲਾ ਵੀ ਦਿਲਚਸਪ ਹੋ ਗਿਆ ਹੈ। ਭਾਜਪਾ ਨੇ ਜਲੰਧਰ ਤੋਂ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ ਅਤੇ ਅਕਾਲੀ ਆਗੂ ਪਵਨ ਟੀਨੂੰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਪਵਨ ਟੀਨੂੰ ਨੂੰ ਜਲੰਧਰ ਹਲਕੇ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਇਸਦੇ ਚੱਲਦਿਆਂ ਜਲੰਧਰ ਤੋਂ ਚੋਣ ਮੁਕਾਬਲਾ ਬਹੁਤ ਹੀ ਦਿਲਚਸਪ ਹੋਣ ਦੀ ਉਮੀਦ ਹੈ। 

RELATED ARTICLES

Most Popular

Recent Comments