ICC ਨੇ ਸਾਲ 2023 ਦੀ T20I ਟੀਮ ਦਾ ਐਲਾਨ ਕੀਤਾ, ਸੂਰਿਆਕੁਮਾਰ ਯਾਦਵ ਨੂੰ ਬਣਾਇਆ ਟੀ-20 ਟੀਮ ਦਾ ਕਪਤਾਨ

ICC ਨੇ ਸਾਲ 2023 ਦੀ T20I ਟੀਮ ਦਾ ਐਲਾਨ ਕੀਤਾ ਹੈ, ਜਿਸ ਵਿੱਚ ਭਾਰਤੀ ਟੀਮ ਦੇ ਚਾਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਆਈਸੀਸੀ ਨੇ ਸੂਰਿਆਕੁਮਾਰ ਯਾਦਵ ਨੂੰ ਟੀ-20 ਟੀਮ ਦਾ ਕਪਤਾਨ ਬਣਾਇਆ ਹੈ। ਸਪਿੰਨਰ ਰਵੀ ਬਿਸ਼ਨੋਈ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।