ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਕੈਬਨਿਟ ਦੀ ਅਹਿਮ ਮੀਟਿੰਗ, ਲਏ ਗਏ ਇਹ ਜ਼ਰੂਰੀ ਫ਼ੈਸਲੇ
ਚੰਡੀਗੜ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਇਹ ਮੀਟੰਗ ਆਨ ਲਾਈਨ ਕੀਤੀ ਗਈ। ਇਸ ਦੌਰਾਨ ਅਹਿਮ ਫੈਸਲੇ ਲਏ ਗਏ । ਜਿਸ ਵਿਚ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਰਾਜ ਵਿਚ ਖੇਤੀਬਾੜੀ ਕਾਰੋਬਾਰ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਪੰਜਾਬ ਐਗਰੋ ਜੂਸ ਲਿਮਟਿਡ (ਪੀ.ਏ.ਜੇ.ਐਲ.) ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵਿਚ ਮਿਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਨਾਲ ਹੀ ਮੋਸੂਲ ਵਿਚ ਮਾਰੇ ਗਏ 27 ਪੰਜਾਬੀਆਂ ਵਿਚੋਂ ਅੱਠ ਦੇ ਪਰਿਵਾਰਕ ਮੈਂਬਰਾਂ ਲਈ 24 ਅਕਤੂਬਰ, 2019 ਤੋਂ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤੇ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ | ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੂੰ ਉਤਸ਼ਾਹਿਤ ਕਰਨ ਲਈ ਉਦਯੋਗ ਸਥਾਪਤ ਕਰਨ ਲਈ ਲੋੜੀਂਦੇ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।