ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ 8 ਫਰਵਰੀ ਨੂੰ ਦੁਪਹਿਰ 2.30 ਵਜੇ ਸੂਬੇ ਦੇ ਸੈੱਲਾਂ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸੂਬੇ ਦੇ ਲੋਕ ਸਭਾ ਹਲਕਿਆਂ ਵਿੱਚ ਸੈੱਲਾਂ ਵੱਲੋਂ ਹੁਣ ਤੱਕ ਪਾਰਟੀ ਲਈ ਕੀਤੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਟੇਟ ਸੈੱਲ ਦੇ ਕੋਆਰਡੀਨੇਟਰ ਰੰਜਮ ਕਾਮਰਾ ਨੇ ਦੱਸਿਆ ਕਿ ਇਹ ਮੀਟਿੰਗ 2 ਘੰਟੇ ਤੱਕ ਚੱਲੇਗੀ, ਜਿਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ, ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਰੈਨਾ ਅਤੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹੋਣਗੇ।