Monday, July 8, 2024
HomePunjabi NewsLiberal Breakingਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ, ਲਏ ਗਏ ਵੱਡੇ ਫੈਸਲੇ

ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ, ਲਏ ਗਏ ਵੱਡੇ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲੇ ਲਏ ਗਏ ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੇ ਵਿੱਚ 10 ਲੱਖ 77 ਰਾਸ਼ਨ ਕਾਰਡ ਦੁਬਾਰਾ ਤੋਂ ਬਹਾਲ ਕਰ ਦਿੱਤੇ ਗਏ ਹਨ ਜਿਨਾਂ ਨੂੰ ਪਹਿਲਾਂ ਕੱਟ ਦਿੱਤਾ ਗਿਆ ਸੀ ।

ਉਹਨਾਂ ਦੱਸਿਆ ਕਿ ਸਰਕਾਰ ਬਹੁਤ ਜਲਦ ਡੋਰ ਸਟੈਪ ਸਰਵਿਸ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਜਿਸ ਦੇ ਨਾਲ ਆਮ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ । ਮੀਟਿੰਗ ਦੇ ਵਿੱਚ ਅਧਿਆਪਕਾਂ ਦੀ ਬਦਲੀ ਨੂੰ ਲੈ ਕੇ ਵੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਦੇ ਵਿੱਚ ਵੀ ਵਾਧਾ ਕੀਤਾ ਗਿਆ ਹੈ ਜਿਸ ਨੂੰ ਵਧਾ ਕੇ 6000 ਤੋਂ ਹੁਣ 10 ਹਜਾਰ ਕਰ ਦਿੱਤਾ ਗਿਆ ਹੈ ।

27 ਜਨਵਰੀ ਨੂੰ ਸੜਕ ਸੁਰੱਖਿਆ ਫੋਰਸ ਦਾ ਸ਼ੁਰੂਆਤ ਕੀਤੀ ਜਾਵੇਗੀ ਜਿਸ ਦਾ ਉਦੇਸ਼ ਹੋਵੇਗਾ ਸੜਕ ਤੇ ਹੋ ਰਹੇ ਹਾਦਸੇ ਦੇ ਵਿੱਚ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨਾ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਸਕੂਲਾਂ ਵਿੱਚ ਇਸ ਲਈ ਛੁੱਟੀ ਨਹੀਂ ਕੀਤੀ ਗਈ ਕਿਉਂਕਿ ਬੱਚਿਆਂ ਦੀ ਪੜ੍ਹਾਈ ਪਹਿਲਾਂ ਹੀ ਸਰਦੀਆਂ ਦੀ ਛੁੱਟੀ ਕਰਕੇ ਕਾਫੀ ਜਿਆਦਾ ਪ੍ਰਭਾਵਿਤ ਹੋਈ ਹੈ।

RELATED ARTICLES

Most Popular

Recent Comments