ਚੰਡੀਗੜ੍ਹ/ ਬਿਊਰੋ ਨਿਊਜ਼: ਅੱਜ ਸ਼ੰਭੂ ਖਨੌਰੀ ਬਾਰਡਰ ਦੇ ਉੱਪਰ ਕਿਸਾਨ ਮੋਰਚਾ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ । ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਉਹਨਾਂ ਦੀਆਂ ਜਥੇਬੰਦੀਆਂ ਨੂੰ ਏਕਤਾ ਵਿੱਚ ਵਿਸ਼ਵਾਸ ਹੈ। ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ । ਇਸ ਤੋਂ ਇਲਾਵਾ 20 ਜਨਵਰੀ ਨੂੰ ਦੇਸ਼ ਦੇ ਸਾਰੇ ਸੰਸਦ ਮੈਂਬਰਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਉਗਰਾਹਾਂ ਨੇ ਦੱਸਿਆ ਕਿ ਕੇਂਦਰ ਨੂੰ 26 ਜਨਵਰੀ ਦੇ ਟਰੈਕਟਰ ਮਾਰਚ ਕੱਢਣ ਬਾਰੇ ਚਿੱਠੀ ਵੀ ਲਿਖੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਿੱਚ ਪੂਰੀ ਏਕਤਾ ਹੈ ਅਤੇ ਆਪਣੇ ਸੰਘਰਸ਼ ਦੇ ਵਿੱਚ ਜੁਟੀਆਂ ਹੋਈਆਂ ਹਨ ਇਸ ਤੋਂ ਇਲਾਵਾ 25 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਹੈ ਜਿੱਥੇ ਉਹ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖਣਗੇ।