Students ਲਈ ਜਰੂਰੀ ਖ਼ਬਰ, ਸਿੱਖੀਆ ਵਿਭਾਗ ਨੇ ਲਿਆ ਵੱਡਾ ਫੈਸਲਾ
ਪੰਜਾਬੀ ਡੈਸਕ:- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ, ਜੋ ਸਰਕਾਰੀ ਸਕੂਲਾਂ ਚ ਦਾਖਲਾ ਲੈਣਾ ਚਾਹੁੰਦੇ ਹਨ। ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਿਰਫ ਸਵੈ ਘੋਸ਼ਣਾ ਪੱਤਰ ਦੇ ਅਧਾਰ ਤੇ ਨਾਮ ਦਰਜ ਕਰਨ ਦਾ ਫੈਸਲਾ ਲਿਆ ਹੈ।

ਇਸ ਸਬੰਧ ਵਿੱਚ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਝ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ / ਸਕੂਲ ਮੁਖੀਆਂ ਨੇ ਦੱਸਿਆ ਕਿ, ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਵੀਡੀਓ ਕਾਨਫਰੰਸ ਮੀਟਿੰਗ ਰਾਹੀਂ ਬਹੁਤ ਸਾਰੇ ਪ੍ਰਾਈਵੇਟ ਸਕੂਲ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਤਿਆਰ ਹਨ ਪਰ ਕੋਵਿਡ-19 ਦੀ ਸਥਿਤੀ ਕਾਰਨ ਉਨ੍ਹਾਂ ਦੇ ਮਾਪਿਆਂ ਦੁਆਰਾ ਫੀਸ ਜਮ੍ਹਾ ਨਾ ਕਰਨ ਕਾਰਨ, ਵਿਦਿਆਰਥੀਆਂ ਨੂੰ ਪਿਛਲੀ ਜਮਾਤ ਪਾਸ ਕਰਨ ਲਈ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾ ਰਹੇ ਹਨ। ਇਸ ਕਾਰਨ, ਦਸਤਾਵੇਜ਼ਾਂ ਦੀ ਘਾਟ ਕਾਰਨ, ਸਰਕਾਰੀ ਸਕੂਲ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਭਾਗ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ, ਜੇਕਰ ਅਜਿਹੇ ਵਿਦਿਆਰਥੀ ਕੋਲ ਸਰਟੀਫਿਕੇਟ ਨਹੀਂ ਹੈ ਤਾਂ ਵਿਦਿਆਰਥੀਆਂ ਦੇ ਪਰਿਵਾਰਕ ਮੇਂਬਰ ਤੋਂ ਸਵੈ ਘੋਸ਼ਣਾ ਪੱਤਰ ‘ਚ ਲਿਆ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲ ‘ਚ ਪਿਛਲੀ ਕਲਾਸਾਂ ਪਾਸ ਕੀਤੀ ਹੈ, ਜੇ ਪ੍ਰਾਈਵੇਟ ਸਕੂਲ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਇਹ ਦੱਸਿਆ ਜਾਂਦਾ ਹੈ ਕਿ, ਪਿਛਲੀ ਜਮਾਤ ਦੀ ਪ੍ਰੀਖਿਆ ਨਹੀਂ ਹੋਈ ਹੈ, ਤਾਂ ਸਕੂਲ ਮੁਖੀ ਨੂੰ ਚਾਹੀਦਾ ਹੈ ਕਿ, ਉਹ ਅਜਿਹੇ ਵਿਦਿਆਰਥੀਆਂ ਦੀ ਅੰਦਰੂਨੀ ਪ੍ਰੀਖਿਆ ਲਵੇ ਅਤੇ ਉਨ੍ਹਾਂ ਨੂੰ ਇਸੇ ਅਧਾਰ ‘ਤੇ ਦਾਖਲ ਕਰੇ ਅਤੇ ਕੋਈ ਵੀ ਵਿਦਿਆਰਥੀ ਸਰਕਾਰੀ ਸਕੂਲ ‘ਚ ਦਾਖਲ ਹੋਵੇ ਕਿਸੇ ਵੀ ਕਾਰਨ ਕਰਕੇ ਸਕੂਲ ਜਾਣ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ।