ਪੰਜਾਬ ਸਰਕਾਰ ਵੱਲੋਂ ਸੀ ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਫੌਜ ਅਗਨੀਵੀਰ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਮੁਫਤ ਸਿਖਲਾਈ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ-ਪੀਆਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਨਾਲ ਸਬੰਧਤ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਪੀਆਈਈਟੀ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਤਿਆਰੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 08 ਫਰਵਰੀ ਤੋਂ 21 ਮਾਰਚ 2024 ਤੱਕ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਨੀਮ ਫੌਜੀ ਬਲਾਂ (BSF, CRPF, ITBP, CISF, SSB ਵਿੱਚ AR ਅਤੇ SSC) ਦੀਆਂ ਅਸਾਮੀਆਂ ‘ਤੇ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਝਲਾ ਵਿਖੇ ਮੁਫਤ ਕਲਾਸਾਂ ਵੀ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਕੈਂਪ ਵਿੱਚ ਆ ਕੇ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ। ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਨੌਜਵਾਨ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, 10ਵੀਂ ਜਾਂ 12ਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਕੈਂਪ ਵਿੱਚ ਪਹੁੰਚ ਸਕਦੇ ਹਨ।
ਸਿਖਲਾਈ ਦੌਰਾਨ ਨੌਜਵਾਨਾਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 83601-63527 ਅਤੇ 99143-69376 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਥੇਹ ਕਾਂਝਲਾ ਵਿਖੇ ਲਗਾਈਆਂ ਗਈਆਂ ਮੁਫ਼ਤ ਸਿਖਲਾਈ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।