Sunday, July 7, 2024
HomePunjabi Newsਛੱਤੀਸਗੜ੍ਹ ’ਚ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ...

ਛੱਤੀਸਗੜ੍ਹ ’ਚ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਹੋਈ

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਵਾ ਦੁੱਖ

ਰਾਏਪੁਰ/ਬਿਊਰੋ ਨਿਊਜ਼ : ਛੱਤੀਸਗੜ੍ਹ ’ਚ ਰਾਏਪੁਰ-ਦੁਰਗਾ ਰੋਡ ’ਤੇ ਲੰਘੀ ਦੇਰ ਰਾਤ ਇਕ ਕੰਪਨੀ ਦੇ ਕਰਮਚਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀਆਂ ਦੇ ਗੰਭੀਰ ਵਿਚ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਖਮੀਆਂ ਵਿਚੋਂ 10 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਮਿ੍ਰਤਕਾਂ ਵਿਚ ਤਿੰਨ ਮਹਿਲਾਵਾਂ ਵੀ ਸ਼ਾਮਲ ਹਨ।

ਬੱਸ ਵਿਚ ਲਗਭਗ 40 ਵਿਅਕਤੀ ਸਵਾਰ ਸਨ ਅਤੇ ਇਹ ਸਾਰੇ ਕੇਡੀਆ ਡਿਸਟਲਰੀ ਕੰਪਨੀ ਦੇ ਕਰਮਚਾਰੀ ਸਨ। ਕੇਡੀਆ ਡਿਸਟਲਰੀ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਇਕ ਮੈਂਬਰ ਨੂੰ ਕੰਪਨੀ ਵਿਚ ਨੌਕਰੀ ਦੇਣ ਦੇ ਨਾਲ-ਨਾਲ ਜਖਮੀ ਹੋਏ ਵਿਅਕਤੀਆਂ ਦੇ ਪੂਰੇ ਇਲਾਜ ਦਾ ਖਰਚਾ ਚੁੱਕਣ ਦੀ ਗੱਲ ਵੀ ਆਖੀ ਹੈ। ਹਾਦਸੇ ਦੌਰਾਨ ਜਖਮੀ ਹੋਏ ਵਿਅਕਤੀਆਂ ਨੂੰ ਏਮਸ, ਅਪੈਕਸ ਆਦਿ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੂਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES

Most Popular

Recent Comments