ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਅੱਜ I.N.D.I.A. ਗਠਜੋੜ ਦੀ ਰੈਲੀ ਹੈ। ਹੋਣ ਵਾਲੀ ਰੈਲੀ ਵਿੱਚ ਵਿਰੋਧੀ ਧੜੇ ਦੀਆਂ 27 ਪਾਰਟੀਆਂ ਹਿੱਸਾ ਲੈਣਗੀਆਂ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਰੈਲੀ ਨੂੰ ਸੰਬੋਧਨ ਕਰਨਗੇ। ਸੋਨੀਆ ਵੀ ਰੈਲੀ ਵਿੱਚ ਸ਼ਾਮਲ ਹੋ ਸਕਦੀ ਹੈ।