HomePunjabi Newsਹਰਿਆਣਾ ਵਿਚ ‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ...

ਹਰਿਆਣਾ ਵਿਚ ‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ

ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਹੋਈਆਂ ਮੱਧਮ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਹੀ ਜਾਪ ਰਹੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਅੱਜ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕੀਤੀ ਸੀ।

ਧਿਆਨ ਰਹੇ ਕਿ ‘ਆਪ’ ਅਤੇ ਕਾਂਗਰਸ ਵਿਚਾਲੇ ਚੋਣ ਗਠਜੋੜ ਨਾ ਹੋਣ ਦਾ ਕਾਰਨ ਸੀਟਾਂ ਦੀ ਵੰਡ ਹੈ। ਹਰਿਆਣਾ ਵਿਚ ਕੁੱਲ 90 ਵਿਧਾਨ ਸਭਾ ਸੀਟਾਂ ਹਨ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਕੋਲੋਂ 10 ਸੀਟਾਂ ਦੀ ਮੰਗ ਕੀਤੀ ਸੀ। ਇਹ 10 ਸੀਟਾਂ ਪੰਜਾਬ ਅਤੇ ਦਿੱਲੀ ਦੇ ਬਾਰਡਰ ਨਾਲ ਲੱਗਦੀਆਂ ਹਨ। ‘ਆਪ’ ਦਾ ਮੰਨਣਾ ਸੀ ਕਿ ਦਿੱਲੀ ਅਤੇ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਅਤੇ ਇਸ ਲਈ ਫਾਇਦਾ ਹੋ ਸਕਦਾ ਹੈ। ਪਰ ਕਾਂਗਰਸ ਪਾਰਟੀ ‘ਆਪ’ ਨੂੰ ਸਿਰਫ 5 ਸੀਟਾਂ ਦੇ ਰਹੀ ਹੈ।   

RELATED ARTICLES

Most Popular

Recent Comments