HomePunjabi Newsਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਬਰਫਬਾਰੀ-ਮੌਸਮ ਹੋਇਆ ਸੁਹਾਵਣਾ

ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਬਰਫਬਾਰੀ-ਮੌਸਮ ਹੋਇਆ ਸੁਹਾਵਣਾ

ਪੰਜਾਬ ਦੇ ਕਈ ਹਿੱਸਿਆਂ ’ਚ ਵੀ ਪਿਆ ਹਲਕਾ ਮੀਂਹ

ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ, ਚੰਬਾ, ਸ਼ਿਮਲਾ ਅਤੇ ਕਿਨੌਰ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫਬਾਰੀ ਹੋਈ ਹੈ, ਜਿਸ ਕਾਰਨ ਮੌਸਮ ਵੀ ਸੁਹਾਵਣਾ ਹੋ ਗਿਆ। ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ, ਖਾਰਾਪੱਥਰ ਅਤੇ ਕੁਫਰੀ ’ਚ ਵੀ ਕੁਝ ਸੈਂਟੀਮੀਟਰ ਬਰਫਬਾਰੀ ਦਰਜ ਕੀਤੀ ਗਈ ਹੈ।

ਦੂਜੇ ਪਾਸੇ ਮੱਧ ਅਤੇ ਨੀਵੀਆਂ ਪਹਾੜੀਆਂ ’ਚ ਕਈ ਥਾਵਾਂ ’ਤੇ ਹਲਕਾ ਮੀਂਹ ਵੀ ਪਿਆ ਹੈ। ਮੌਸਮ ਵਿਭਾਗ ਨੇ ਚੰਬਾ, ਬਿਲਾਸਪੁਰ, ਸੋਲਣ, ਸ਼ਿਮਲਾ, ਸਿਰਮੌਰ, ਊਨਾ, ਹਮੀਰਪੁਰ, ਮੰਡੀ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਗਰਜ਼-ਤੂਫਾਨ ਦੇ ਨਾਲ-ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਵੀ ਕਈ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ ਅਤੇ ਠੰਡ ਵੀ ਵਧੀ ਹੈ।

RELATED ARTICLES

Most Popular

Recent Comments