More
    HomePunjabi Newsਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਦੋ ਘੰਟੇ ਕੀਤੀ ਹੜਤਾਲ

    ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਦੋ ਘੰਟੇ ਕੀਤੀ ਹੜਤਾਲ

    ਸਵੇਰੇ 10 ਤੋਂ  ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਰਿਹਾ ਜਾਮ

    ਚੰਡੀਗੜ੍ਹ/ਬਿਊਰੋ ਨਿਊਜ਼

    ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਅੱਜ ਬੁੱਧਵਾਰ ਨੂੰ ਦੋ ਘੰਟੇ ਹੜਤਾਲ ਕੀਤੀ ਅਤੇ ਸਵੇਰੇ 10 ਤੋਂ  ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਜਾਮ ਰਿਹਾ। ਇਸ ਤੋਂ ਬਾਅਦ ਹੀ ਬੱਸਾਂ ਨੂੰ ਦੁਬਾਰਾ ਚਲਾਇਆ ਗਿਆ। ਇਸੇ ਦੌਰਾਨ ਪੰਜਾਬ ਵਿਚ ਬੱਸਾਂ ’ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਦੋ ਘੰਟੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਰੋਸ ਪ੍ਰਦਰਸ਼ਨ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵਲੋਂ ਕੀਤਾ ਗਿਆ ਸੀ। ਇਹ ਕੱਚੇ ਕਾਮੇ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ। ਕੱਚੇ ਕਾਮਿਆਂ ਦੀ ਇਹ ਵੀ ਮੰਗ ਹੈ ਕਿ ਵਿਭਾਗ ਵਿਚ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ।

    ਇਸ ਮੌਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਹੋਈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ 29 ਅਕਤੂਬਰ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਇਕ ਮੀਟਿੰਗ ਰੱਖੀ ਗਈ ਹੈ। ਜੇਕਰ ਇਸ ਮੀਟਿੰਗ ਵਿਚ ਵੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ ਸੂਬੇ ਵਿਚ 4 ਵਿਧਾਨ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਵੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। 

    RELATED ARTICLES

    Most Popular

    Recent Comments