HomePunjabi Newsਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ...

ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਸਕੱਤਰ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅੰਮਿ੍ਰਤਸਰ-ਕਟਰਾ ਐਕਸਪ੍ਰੈਸ ਹਾਈਵੇ ਦਾ ਨਿਰਮਾਣ ਕਰ ਰਹੇ ਠੇਕਦਾਰਾਂ ਨੂੰ ਦਿੱਤੀ ਗਈ ਹੈ। ਇਸ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜਦਕਿ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਕੰਮ ਬੰਦ ਕਰ ਦੇਣਗੇ।

ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਅਨੁਸਾਰ ਠੇਕੇਦਾਰਾਂ ਦਾ ਆਰੋਪ ਹੈ ਕਿ ਜਲੰਧਰ ਅਤੇ ਲੁਧਿਆਣਾ ਇਲਾਕੇ ’ਚ ਠੇਕੇਦਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਪਿੱਛੇ ਭੂ-ਮਾਫੀਆ ਦਾ ਹੱਥ ਹੋ ਸਕਦਾ ਹੈ। ਠੇਕੇਦਾਰਾਂ ਵੱਲੋਂ ਇਹ ਮਾਮਲਾ ਪੰਜਾਬ ਸਰਕਾਰ ਤੋਂ ਇਲਾਵਾ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਸਾਹਮਣੇ ਵੀ ਰੱਖਿਆ ਹੈ।

RELATED ARTICLES

Most Popular

Recent Comments