More
    HomePunjabi Newsਸੁਨਾਮ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋਈ

    ਸੁਨਾਮ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋਈ

    ਇਲਾਕੇ ’ਚ ਬਣਿਆ ਸਹਿਮ ਦਾ ਮਾਹੌਲ

    ਸੁਨਾਮ/ਬਿਊਰੋ ਨਿਊਜ਼ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਅਧੀਨ ਆਉਂਦੇ ਸੁਨਾਮ ’ਚ ਨਕਲੀ ਸ਼ਰਾਬ ਪੀਣ ਕਾਰਨ ਬੀਮਾਰ ਹੋਏ 6 ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਨਕਲੀ ਸ਼ਰਾਬ ਪੀਣ ਨਾਲ ਮਾਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਸਮਾਚਾਰ ਹੈ। ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜ਼ੇਰੇ ਇਲਾਜ਼ ਰਵੀ ਨਾਥ, ਸੁਖਦੇਵ ਸ਼ਿੰਘ, ਕਰਮਜੀਤ ਸਿੰਘ ਅਤੇ ਬਿਟੂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦਾ ਅੱਜ ਪੋਸਟ ਮਾਰਟਮ ਕਰਵਾਇਆ ਜਾਵੇਗਾ।

    ਮਾਮਲੇ ਦੀ ਜਾਂਚ ਕਰਨ ਲਈ ਪੰਜਾਬ ਪੁਲਿਸ ਵੱਲੋਂ ਉਚ ਪੱਧਰੀ ਕਮੇਝੀ ਦਾ ਗਠਨ ਕੀਤਾ ਹੈ ਅਤੇ ਇਸ ਚਾਰ ਮੈਂਬਰੀ ਕਮੇਟੀ ਦੀ ਅਗਵਾਈ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕੀਤੀ ਜਾਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਸੰਗਰੂਰ ਜ਼ਿਲ੍ਹ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਚੁੱਕੀ। ਜ਼ਹਿਰੀਲੀ ਸ਼ਰਾਬ ਪੀਣ ਦੇ ਦੋਵੇਂ ਮਾਮਲਿਆਂ ਵਿਚ ਕੁੱਲ ਮਿਲਾ ਕੇ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਚੁੱਕੀ ਹੈ ਅਤੇ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।

    RELATED ARTICLES

    Most Popular

    Recent Comments