Friday, July 5, 2024
HomePunjabi Newsਨੀਟ ਵਿਵਾਦ ਮਾਮਲੇ ’ਚ ਸੁਪਰੀਮ ਕੋਰਟ ਨੇ ਐਨਟੀਏ ਨੂੰ ਨੋਟਿਸ ਕੀਤਾ ਜਾਰੀ

ਨੀਟ ਵਿਵਾਦ ਮਾਮਲੇ ’ਚ ਸੁਪਰੀਮ ਕੋਰਟ ਨੇ ਐਨਟੀਏ ਨੂੰ ਨੋਟਿਸ ਕੀਤਾ ਜਾਰੀ

ਕਿਹਾ : 0.1 ਪ੍ਰਤੀਸ਼ਤ ਗੜਬੜੀ ਨਾਲ ਵੀ ਪੂਰੀ ਤਰ੍ਹਾਂ ਨਜਿੱਠਿਆ ਜਾਵੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ’ਚ ਅੱਜ ਨੀਟ ਵਿਵਾਦ ਮਾਮਲੇ ਨਾਲ ਜੁੜੀ ਪਟੀਸ਼ਨ ’ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਜੇਕਰ ਕਿਸੇ ਵੀ ਪਾਸੇ ਤੋਂ 0.1 ਪ੍ਰਤੀਸ਼ਤ ਦੀ ਲਾਪਰਵਾਹੀ ਹੋਈ ਤਾਂ ਉਸ ਨਾਲ ਪੂਰੀ ਤਰ੍ਹਾਂ ਨਜਿੱਠਿਆ ਜਾਵੇ। ਕੋਰਟ ਨੇ ਕਿਹਾ ਕਿ ਬੱਚਿਆਂ ਨੇ ਪ੍ਰੀਖਿਆ ਦੀ ਤਿਆਰੀ ਕੀਤੀ ਹੈ ਅਤੇ ਅਸੀਂ ਉਨ੍ਹਾਂ ਦੀ ਮਿਹਨਤ ਨੂੰ ਭੁਲਾ ਨਹੀਂ ਸਕਦੇ। ਬੈਂਚ ਨੇ ਸਰਕਾਰ ਅਤੇ ਐਨਟੀਏ (ਨੈਸ਼ਨਲ ਟੈਸਟਿੰਗ ਏਜੰਸੀ) ਨੂੰ ਇਹ ਵੀ ਕਿਹਾ ਕਿ ਕਲਪਨਾ ਕਰੋ ਕਿ ਜੇਕਰ ਸਿਸਟਮ ਨਾਲ ਧੋਖਾਧੜੀ ਕਰਨ ਵਾਲਾ ਵਿਅਕਤੀ ਡਾਕਟਰ ਬਣ ਜਾਂਦਾ ਹੈ ਤਾਂ ਉਹ ਸਮਾਜ ਦੇ ਲਈ ਹੋਰ ਵੀ ਜ਼ਿਆਦਾ ਖਤਰਨਾਕ ਹੈ।

ਨੀਟ ਪ੍ਰੀਖਿਆ ਵਿਵਾਦ ਮਾਮਲੇ ਨਾਲ ਜੁੜੀਆਂ ਪਟੀਸ਼ਨਾਂ ’ਤੇ ਹੁਣ ਆਉਂਦੀ 8 ਜੁਲਾਈ ਨੂੰ ਸੁਣਵਾਈ ਹੋਵੇਗੀ। ਕੋਰਟ ਵੱਲੋਂ ਵਕੀਲਾਂ ਨੂੰ ਵੀ ਉਸੇ ਦਿਨ ਸਾਰੇ ਮਾਮਲਿਆਂ ’ਤੇ ਬਹਿਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 11 ਜੂਨ ਨੂੰ ਤਿੰਨ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਐਨਟੀਏ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਕੌਂਸਲਿੰਗ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।

RELATED ARTICLES

Most Popular

Recent Comments