HomePunjabi NewsBusinessਭਾਰਤੀ ਬਾਜ਼ਾਰ ਦੇ ਵਿੱਚ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ

ਭਾਰਤੀ ਬਾਜ਼ਾਰ ਦੇ ਵਿੱਚ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 276 ਰੁਪਏ ਡਿੱਗ ਕੇ 68,906 ਰੁਪਏ ‘ਤੇ ਆ ਗਿਆ ਹੈ। ਕੱਲ੍ਹ ਇਸ ਦੀ ਕੀਮਤ 69,182 ਰੁਪਏ ਪ੍ਰਤੀ ਦਸ ਗ੍ਰਾਮ ਸੀ। ਜਦਕਿ ਇਕ ਕਿਲੋ ਚਾਂਦੀ 13 ਰੁਪਏ ਡਿੱਗ ਕੇ 79,145 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। ਇਸ ਤੋਂ ਪਹਿਲਾਂ ਚਾਂਦੀ 79,158 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ। ਇਸ ਸਾਲ ਚਾਂਦੀ 29 ਮਈ ਨੂੰ 94,280 ਰੁਪਏ ਪ੍ਰਤੀ ਸ਼ੇਅਰ ਦੇ ਆਪਣੇ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਈ ਸੀ।

RELATED ARTICLES

Most Popular

Recent Comments