ਪੰਜਾਬ ਵਿੱਚ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਕੈਪਟਨ ਨੇ ਸੱਦੀ ਮੀਟਿੰਗ, ਲਿਆ ਜਾ ਸਕਦਾ ਅਹਿਮ ਫੈਸਲਾ
ਪੰਜਾਬੀ ਡੈਸਕ:- ਪੂਰੇ ਪੰਜਾਬ ਵਿੱਚ ਕੋਰੋਨਾ ਵਿਸ਼ਾਣੂ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਮਹਾਂਮਾਰੀ ਦੇ ਮੱਦੇਨਜ਼ਰ, ਕਾਲੇ ਫੰਗਸ ਨੇ ਪੰਜਾਬ ‘ਚ ਵੀ ਦਸਤਕ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਵੀ ਜਾਰੀ ਕਰ ਰਹੀ ਹੈ।

ਅੱਜ ਇਸ ਕੜੀ ‘ਚ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਸੰਬੰਧੀ ਰਾਜ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਵਿਸ਼ੇਸ਼ ਮੀਟਿੰਗ ਸੱਦੀ ਹੈ। ਇਸਦੇ ਨਾਲ ਹੀ ਇਹ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ ਕਿ, ਮਿਨੀ ਤਾਲਾਬੰਦੀ 17 ਮਈ, ਯਾਨੀ ਕੱਲ ਤੱਕ ਹੋਰ ਵਧਾਈ ਜਾ ਸਕਦੀ ਹੈ। ਇੰਨਾ ਹੀ ਨਹੀਂ, ਮੁੱਖ ਮੰਤਰੀ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾ ਸਕਦੇ ਹਨ। ਇੰਨਾ ਹੀ ਨਹੀਂ, ਅੱਜ ਸ਼ਾਮ 6:30 ਵਜੇ ਉਹ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਲੋਕਾਂ ਨਾਲ ਗੱਲਬਾਤ ਵੀ ਕਰਨਗੇ।

ਤੁਹਾਨੂੰ ਦੱਸ ਦਈਏ ਕਿ, ਪਿਛਲੇ ਇਕ ਮਹੀਨੇ ਤੋਂ ਮੁੱਖ ਮੰਤਰੀ ਦੀ ਤਰਫੋਂ ਕਈ ਵਾਰ ਮੀਟਿੰਗ ਕੀਤੀ ਗਈ ਹੈ। ਅਜਿਹੀ ਸਥਿਤੀ ‘ਚ ਅੱਜ ਇਕ ਵਾਰ ਫਿਰ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਬੈਠਕ ‘ਚ ਪੰਜਾਬ ਵਿਚ ਕੁਝ ਵੱਡੇ ਫੈਸਲਿਆਂ ਬਾਰੇ ਕਿਆਸ ਲਗਾਏ ਜਾ ਰਹੇ ਹਨ। ਮਹੱਤਵਪੂਰਣ ਗੱਲ ਇਹ ਹੈ ਕਿ, ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੰਜਾਬ ਦੀ ਮੌਤ ਦਰ ਬਾਕੀ ਰਾਜਾਂ ਨਾਲੋਂ ਵੀ ਵੱਧ ਹੈ।