More
    HomePunjabi Newsਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟੀਆਂ

    ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟੀਆਂ

    ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫੀਸਦੀ ਕਮੀ ਆਈ : NGT

    ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨਜੀਟੀ) ਵੱਲੋਂ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐੱਨਜੀਟੀ ਨੇ ਪਰਾਲੀ ਸਾੜਨ ਕਾਰਨ ਦਿੱਲੀ ਐਨ.ਸੀ.ਆਰ. ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ।

    ਇਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਜਿਸਦੇ ਨਤੀਜੇ ਵਜੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਜ਼ਿਆਦਾਤਰ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ 2023 ਨੂੰ 36,551 ਸਨ, ਜੋ ਹੁਣ 25 ਨਵੰਬਰ 2024 ਨੂੰ ਘੱਟ ਕੇ 10,479 ਰਹਿ ਗਏ ਹਨ। ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 70 ਫੀਸਦੀ ਦੀ ਕਮੀ ਆਈ ਹੈ।

    RELATED ARTICLES

    Most Popular

    Recent Comments