More
    HomePunjabi Newsਜਲੰਧਰ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀਆਂ ਵਧੀਆਂ ਮੁਸ਼ਕਿਲਾਂ

    ਜਲੰਧਰ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀਆਂ ਵਧੀਆਂ ਮੁਸ਼ਕਿਲਾਂ

    ਐਸਸੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਦੀ ਉਠੀ ਮੰਗ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸੁੱਚਾ ਰਾਮ ਲੱਧੜ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਜਲੰਧਰ ਤੋਂ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਖਿਲਾਫ਼ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਰਾਹੀਂ ਉਨ੍ਹਾਂ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਨ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਕਿਉਂਕਿ ਜਿਸ ਸੀਟ ਤੋਂ ਸੁਰਜੀਤ ਕੌਰ ਨੇ ਚੋਣ ਲੜੀ ਹੈ ਉਹ ਇਕ ਰਿਜ਼ਰਵ ਸੀਟ ਹੈ। ਜਦਕਿ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸੁਰਜੀਤ ਕੌਰ ਐਸਸੀ ਭਾਈਚਾਰੇ ਨਾਲ ਸਬੰਧ ਨਹੀਂ ਰੱਖਦੀ।

    ਭਾਜਪਾ ਆਗੂ ਸੁੱਚਾ ਰਾਮ ਵੱਲੋਂ ਭੇਜੀ ਗਈ ਸ਼ਿਕਾਇਤ ਰਾਹੀਂ ਆਰੋਪ ਲਗਾਇਆ ਕਿ ਜ਼ਿਮਨੀ ਚੋਣ ’ਤੇ ਕੋਈ ਅਸਰ ਨਾ ਪਵੇ ਇਸ ਲਈ ਕਿਸੇ ਵੀ ਰਾਜਨੀਤਿਕ ਆਗੂ ਵੱਲੋਂ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਹੁਣ ਜ਼ਿਮਨੀ ਚੋਣ ਮੁਕੰਮਲ ਹੋ ਚੁੱਕੀ ਇਸ ਲਈ ਸੁਰਜੀਤ ਕੌਰ ਵੱਲੋਂ ਬਣਵਾਏ ਗਏ ਫਰਜੀ ਐਸਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ਼ ਫਰਜੀ ਸਰਟੀਫਿਕੇਟ ਬਣਾਉਣ ਦੇ ਆਰੋਪ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

    RELATED ARTICLES

    Most Popular

    Recent Comments