HomePunjabi News‘ਇੰਡੀਆ’ ਗਠਜੋੜ ਦੀ ਬਣੇਗੀ ਸਰਕਾਰ : ਕੇਜਰੀਵਾਲ ਦਾ ਦਾਅਵਾ

‘ਇੰਡੀਆ’ ਗਠਜੋੜ ਦੀ ਬਣੇਗੀ ਸਰਕਾਰ : ਕੇਜਰੀਵਾਲ ਦਾ ਦਾਅਵਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਭਾਰਤ ਵਿਚ ਲੋਕ ਸਭਾ ਲਈ 5 ਗੇੜਾਂ ਦੀਆਂ ਵੋਟਾਂ ਪੈ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਚੋਣਾਂ ਹੁੰਦੀਆਂ ਜਾ ਰਹੀਆਂ ਹਨ, ਉਵੇਂ ਉਵੇਂ ਸਾਫ ਹੁੰਦਾ ਜਾ ਰਿਹਾ ਹੈ ਕਿ ਆਉਂਦੀ 4 ਜੂਨ ਨੂੰ ਮੋਦੀ ਸਰਕਾਰ ਜਾ ਰਹੀ ਹੈ।

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਹੁਣ ‘ਇੰਡੀਆ’ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਉਂਦੀ 4 ਜੂਨ ਨੂੰ ਇੰਡੀਆ ਗਠਜੋੜ ਨੂੰ 300 ਤੋਂ ਜ਼ਿਆਦਾ ਸੀਟਾਂ ਮਿਲ ਰਹੀਆਂ ਹਨ ਅਤੇ ਇਹ ਗਠਜੋੜ ਕੇਂਦਰ ਵਿਚ ਆਪਣੀ ਸਰਕਾਰ ਬਣਾਏਗਾ। ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਭਾਜਪਾ ਯੂਪੀ ਦੇ ਮੁੱਖ ਮੰਤਰੀ ਅਦਿੱਤਿਆਨਾਥ ਨੂੰ ਵੀ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ। ਉਨ੍ਹਾਂ ਯੋਗੀ ਨੂੰ ਕਿਹਾ ਕਿ ਭਾਜਪਾ ਵਿਚ ਆਪਣੇ ਦੁਸ਼ਮਣਾਂ ਨਾਲ ਲੜੋ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬੁਰਾ ਭਲਾ ਨਾ ਕਹੋ।

ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਦੀ ਵੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਐਮ ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਆਪਣਾ ਉਤਰਾਧਿਕਾਰੀ ਚੁਣਿਆ ਹੈ ਅਤੇ ਅਮਿਤ ਸ਼ਾਹ ਨੂੰ ਇਸ ਗੱਲ ਦਾ ਘਮੰਡ ਹੋ ਗਿਆ ਹੈ।  

RELATED ARTICLES

Most Popular

Recent Comments