ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੇ ਬਾਰਡਰ-ਗਾਵਸਕਰ ਟਰਾਫੀ ਦੇ ਤੀਜੇ ਟੈਸਟ ਦੇ ਪਹਿਲੇ ਦਿਨ ਦਾ ਖੇਡ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਬ੍ਰਿਸਬੇਨ ਵਿੱਚ ਸ਼ਨੀਵਾਰ ਨੂੰ ਰੁਕ-ਰੁਕ ਕੇ ਮੀਂਹ ਪਿਆ। ਦਿਨ ਦੇ ਆਖਰੀ ਦੋ ਸੈਸ਼ਨਾਂ ਵਿੱਚ ਇੱਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਮੀਂਹ ਸ਼ੁਰੂ ਹੋਣ ਤੋਂ ਪਹਿਲਾਂ ਆਸਟਰੇਲੀਆ ਨੇ ਬਿਨਾਂ ਕਿਸੇ ਨੁਕਸਾਨ ਦੇ 28 ਦੌੜਾਂ ਬਣਾ ਲਈਆਂ ਸਨ। ਗਾਬਾ ਸਟੇਡੀਅਮ ‘ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ।
ਭਾਰਤ ਬਨਾਮ ਆਸਟ੍ਰੇਲੀਆ ਗਾਬਾ ਟੈਸਟ, ਪਹਿਲੇ ਦਿਨ ਦੀ ਖੇਡ ਬਾਰਿਸ਼ ਕਰਕੇ ਰੱਦ
RELATED ARTICLES