ਜਸਪ੍ਰੀਤ ਬੁਮਰਾਹ ਆਈਸੀਸੀ ਟੈਸਟ ਗੇਂਦਬਾਜ਼ਾਂ ਦੀ ਦਰਜਾਬੰਦੀ ਵਿੱਚ ਨੰਬਰ 1 ਗੇਂਦਬਾਜ਼ ਬਣ ਗਿਆ ਹੈ। ਉਸ ਨੂੰ ਇੰਗਲੈਂਡ ਖਿਲਾਫ ਪਹਿਲੇ ਦੋ ਟੈਸਟ ਮੈਚਾਂ ‘ਚ ਸ਼ਾਨਦਾਰ ਗੇਂਦਬਾਜ਼ੀ ਦਾ ਫਾਇਦਾ ਮਿਲਿਆ। ਇਸ ਨਾਲ ਆਫ ਸਪਿਨਰ ਰਵੀਚੰਦਰਨ ਅਸ਼ਵਿਨ 2 ਸਥਾਨ ਗੁਆ ਕੇ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਦੂਜੇ ਸਥਾਨ ‘ਤੇ ਦੱਖਣੀ ਅਫਰੀਕਾ ਦਾ ਕਾਗਿਸੋ ਰਬਾਡਾ ਹੈ।